JALANDHAR WEATHER

ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ ਇਕ ਨੂੰ ਕੀਤਾ ਕਾਬੂ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਦੀਪਕ ਹਿਲੋਰੀ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਗੁਰੂਹਰਸਹਾਏ ਦੇ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਈ ਉਹ ਸਮੇਤ ਪੁਲਿਸ ਪਾਰਟੀ ਰਕਬਾ ਗੋਲੂ ਕਾ ਮੋੜ ਪਾਸ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਸੈਮ ਪ੍ਰਾਈਵੇਟ ਸਕੂਲ ਪਾਸ ਵੇਚ ਰਿਹਾ ਹੈ। ਜਿਸ ਤੋਂ ਬਾਅਦ ਮਿਲੀ ਇਤਲਾਹ ’ਤੇ ਪੁਲਿਸ ਪਾਰਟੀ ਦੁਆਰਾ ਮੁਲਜ਼ਮ ’ਤੇ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 1010 ਨਸ਼ੀਲੀਆਂ ਗੋਲੀਆਂ ਅਤੇ 2 ਲੱਖ 31 ਹਜ਼ਾਰ 360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਾਂਚ ਅਧਿਕਾਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਲਜ਼ਮ ਜੰਗ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੰਜੇ ਕੇ ਉਤਾੜ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ