ਹੈਰੋਇਨ, ਮੋਬਾਇਲ ਫੋਨ ਅਤੇ ਮੋਟਰ ਸਾਈਕਲ ਸਮੇਤ ਤਿੰਨ ਗ੍ਰਿਫ਼ਤਾਰ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਾਕਾਬੰਦੀ ਦੌਰਾਨ ਤਿੰਨ ਮੋਟਰ ਸਾਇਕਲ ਸਵਾਰ ਵਿਅਕਤੀਆਂ ਨੂੰ 1 ਕਿੱਲੋ, 872 ਗ੍ਰਾਮ ਹੈਰੋਇਨ, 1 ਟੱਚ ਸਕਰੀਨ ਮੋਬਾਇਲ ਫ਼ੋਨ ਅਤੇ 1 ਮੋਟਰਸਾਇਕਲ ਬਜਾਜ ਸੀ.ਟੀ 100 ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਜੱਜਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਕੇਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਗੁਰਚਰਨ ਸਿੰਘ ਚੰਨਾ ਪੁੱਤਰ ਪਿਆਰਾ ਸਿੰਘ ਵਾਸੀ ਭੰਬਾ ਵੱਟੂ, ਸੁਖਦੇਵ ਸਿੰਘ ਸੁੱਖਾ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਖੀਵਾ, ਸੁਨੀਲ ਸਿੰਘ ਲਵਲੀ ਪੁੱਤਰ ਲਛਮਣ ਸਿੰਘ ਵਾਸੀ ਢੰਡੀ ਕਦੀਮ ਢਾਣੀ ਨੱਥਾ ਸਿੰਘ ਜ਼ਿਲ੍ਹਾ ਫ਼ਾਜ਼ਿਲਕਾ ਦੇ ਖ਼ਿਲਾਫ਼ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।