ਪੁਲਿਸ ਵਲੋਂ ਵਕੀਲ ’ਤੇ ਕੀਤੇ ਤਸ਼ੱਦਦ ਕਾਰਨ ਹੜਤਾਲ

ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਲੋਂ ਇਕ ਵਕੀਲ ਦੀ ਮਾਰ ਕੁਟਾਈ ਅਤੇ ਉਸ ’ਤੇ ਕੀਤੇ ਗਏ ਤਸ਼ੱਦਦ ਦੇ ਮਾਮਲੇ ਵਿਚ ਪ੍ਰਧਾਨ ਕੁਲਬੀਰ ਸਿੰਘ ਅਤੇ ਸੈਕਟਰੀ ਗੁਰਤੇਜ ਸਿੰਘ ਦੀ ਅਗਵਾਈ ਵਿਚ ਮੁਕੰਮਲ ਹੜਤਾਲ ਕੀਤੀ ਗਈ ਹੈ। ਵਕੀਲ ਮੰਗ ਕਰ ਰਹੇ ਹਨ ਕਿ ਸੰਬੰਧਿਤ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਵਕੀਲ ਮੌਜੂਦ ਸਨ।