7 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਕੁਲਦੀਪ ਸਿੰਘ ਉਰਉਂ ਬੱਬੂ ਵਾਸੀ ਅਜੀਤਵਾਲ ਅਤੇ ਬੇਅੰਤ ਸਿੰਘ ਉਰਫ਼ ਬੱਚੀ ਵਾਸੀ ਜਗਰਾਉਂ ਸ਼ਾਮਿਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ 7 ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਇਨ੍ਹਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ।