ਜਥੇ. ਸਰਵਣ ਸਿੰਘ ਕੁਲਾਰ ਦੀ ਮੌਤ ’ਤੇ ਪ੍ਰੋ. ਚੰਦੂਮਾਜਰਾ ਤੇ ਡਾ. ਸੁੱਖੀ ਵਲੋਂ ਦੁੱਖ ਦਾ ਪ੍ਰਗਟਾਵਾ
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ ਸਰਵਣ ਸਿੰਘ ਕੁਲਾਰ ਦੀ ਬੇਵਕਤੀ ਮੌਤ ’ਤੇ ਸਾਬਕਾ ਕੈਬਨਿਟ ਮੰਤਰੀ ਤੇ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਲੋਕ ਸਭਾ ਜਲੰਧਰ ਦੇ ਇੰਚਾਰਜ ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ, ਕਿਸਾਨ ਆਗੂ ਜਥੇ. ਸਤਨਾਮ ਸਿੰਘ ਲਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਐਸ. ਵਿੰਗ ਦੇ ਪ੍ਰਧਾਨ ਸੋਹਣ ਲਾਲ ਢੰਡਾ ਆਦਿ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇ. ਕੁਲਾਰ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਅਸਿਹ ਸਦਮਾ ਪਹੁੰਚਿਆ ਹੈ, ਉੱਥੇ ਹੀ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।