ਅਰਵਿੰਦਰ ਕੇਜਰੀਵਾਲ ’ਤੇ ਕੀਤੀ ਗਈ ਜਾਂਚ ਵਿਚ ਕੁਝ ਨਹੀਂ ਨਿਕਲੇਗਾ- ਆਮ ਆਦਮੀ ਪਾਰਟੀ
ਨਵੀਂ ਦਿੱਲੀ, 27 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਸੀ.ਬੀ.ਆਈ. ਦੁਆਰਾ ਦਰਜ ਕੀਤੀ ਗਈ ਮੁੱਢਲੀ ਜਾਂਚ ’ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ ਅਤੇ ਹੁਣ ਸਾਰੀਆਂ ਜਾਂਚ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰੋ ਪਰ ਦਿੱਲੀ ਦੇ 2 ਕਰੋੜ ਲੋਕਾਂ ਦਾ ਆਸ਼ੀਰਵਾਦ ਅਰਵਿੰਦ ਕੇਜਰੀਵਾਲ ’ਤੇ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਤੋਂ ਕੁਝ ਨਹੀਂ ਨਿਕਲੇਗਾ ਭਾਜਪਾ ਜਿੰਨੀ ਮਰਜ਼ੀ ਜਾਂਚ ਕਰ ਲਵੇ, ਅਰਵਿੰਦ ਕੇਜਰੀਵਾਲ ਆਮ ਆਦਮੀ ਜਨਤਾ ਦੇ ਹਿੱਤਾਂ ਲਈ ਲੜਦੇ ਰਹਿਣਗੇ।