ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
.png)
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ ਲਿਆ। ਪਹਿਲਵਾਨ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿਉਂਕਿ ਉਹ ਨਵੀਂ ਸੰਸਦ ਦੇ ਸਾਹਮਣੇ ਔਰਤਾਂ ਦੀ ਮਹਾਂ ਪੰਚਾਇਤ ਕਰਵਾਉਣਾ ਚਾਹੁੰਦੇ ਹਨ।