ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ ਪਟੜੀ ਤੋਂ ਉਤਰੇ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਡੱਬੇ

ਬਠਿੰਡਾ/ਲਹਿਰਾ ਮੁਹੱਬਤ, 30 ਮਈ (ਅੰਮਿ੍ਤਪਾਲ ਸਿੰਘ ਵਲਾਣ/ਸੁਖਪਾਲ ਸਿੰਘ ਸੁੱਖੀ)-ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਦਾਖ਼ਲ ਹੋਣ ਸਮੇਂ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ ਹਨ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।