ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 3 ਜੂਨ -ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਰਕਾਰ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ।