ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ

ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਸ਼ਿੰਦੇ ਨੇ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਸ਼ਿਵ ਸੈਨਾ ਅਤੇ ਭਾਜਪਾ ਲੋਕ ਸਭਾ, ਵਿਧਾਨ ਸਭਾ, ਸਥਾਨਕ ਚੋਣਾਂ ਸਮੇਤ ਆਉਣ ਵਾਲੀਆਂ ਸਾਰੀਆਂ ਚੋਣਾਂ ਇਕੱਠੇ ਲੜਨਗੀਆਂ।