ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ

ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਕਾਮਰੇਡ ਧੰਨਵੰਤ ਸਿੰਘ ਖ਼ਤਰਾਏ ਤੇ ਵਰਕਰਾਂ ਵਲੋਂ ਮਹਿਲਾ ਪਹਿਲਵਾਨਾਂ ਦੇ ਹੱਕ ਵਿਚ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ’ਚ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਸਾੜਿਆ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।