ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ

ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਅੱਗ ਇਕ ਸਰਵਰ ਰੂਮ ਵਿਚ ਲੱਗੀ।