JALANDHAR WEATHER

ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ

 

ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਇਹ ਆਮ ਗੱਲਬਾਤ ਸੀ, ਸਾਡੀ ਸਿਰਫ਼ ਇਕ ਮੰਗ ਹੈ ਅਤੇ ਉਹ ਹੈ (ਬ੍ਰਿਜ ਭੂਸ਼ਣ ਸਿੰਘ) ਨੂੰ ਗ੍ਰਿਫ਼ਤਾਰ ਕਰਨਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਿਰੋਧ ਤੋਂ ਪਿੱਛੇ ਨਹੀਂ ਹੋਈ, ਮੈਂ ਰੇਲਵੇ ਵਿਚ ਓ.ਐਸ.ਡੀ. ਵਜੋਂ ਆਪਣਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ ਪਰ ਮੈਂ ਸਪੱਸ਼ਟ ਕਰਨਾ ਚਾਹੁੰਦੀ ਹਾਂ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਅਸੀਂ ਵਿਰੋਧ ਪ੍ਰਦਰਸ਼ਨ ਕਰਦੇ ਰਹਾਂਗੇ। ਦੋਹਾਂ ਪਹਿਲਵਾਨਾਂ ਨੇ ਇਸ ਗੱਲ ਨੂੰ ਸਪਸ਼ਟ ਕੀਤਾ ਕਿ ਅਸੀਂ ਪਿੱਛੇ ਨਹੀਂ ਹਟਾਂਗੇ। ਜੋ ਵੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ, ਇਹ ਸਭ ਫ਼ਰਜ਼ੀ ਹਨ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ