ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਦੁਪਹਿਰ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੀ ਉਮੀਦ ਹੈ। ਦੱਸ ਦੇਈਏ ਕਿ ਇਹ ਯਾਤਰਾ 1 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 31 ਅਗਸਤ ਨੂੰ ਸਮਾਪਤ ਹੋਵੇਗੀ।