JALANDHAR WEATHER

ਹਿੰਦੂ ਆਗੂ ਨੂੰ ਧਮਕੀਆਂ ਮਿਲਣ ਉਪਰੰਤ ਪੁਲਿਸ ਨੇ ਦਿੱਤੀ ਸੁਰੱਖਿਆ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਇਕ ਹਿੰਦੂ ਸੰਗਠਨ ਦੇ ਆਗੂ ਰੋਹਿਤ ਸਾਹਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ,ਪੁਲਿਸ ਨੇ ਬੁੱਧਵਾਰ ਦੇਰ ਰਾਤ ਉਸ ਨੂੰ ਘਰ 'ਚ ਹੀ ਰਹਿਣ ਲਈ ਕਿਹਾ। ਧਮਕੀ ਦੇ ਮੱਦੇਨਜ਼ਰ ਪੁਲਿਸ ਨੇ ਸਾਹਨੀ ਨੂੰ ਇਕ ਮਹੀਨੇ ਤੱਕ ਘਰ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਖ਼ਾਸ ਗੱਲ ਇਹ ਹੈ ਕਿ ਸਾਹਨੀ ਇਕ ਸਮਾਗਮ 'ਚ ਸਨ, ਜਿੱਥੇ ਪੁਲਿਸ ਦੀਆਂ ਟੀਮਾਂ ਪਹੁੰਚ ਕੇ ਉਸ ਨੂੰ ਆਪਣੇ ਨਾਲ ਲੈ ਗਈਆਂ ਸਨ।ਪੁਲਿਸ ਨੇ ਉਸ ਨੂੰ ਉਸ ਦੇ ਘਰ ਛੱਡ ਦਿੱਤਾ ਅਤੇ ਉਸ ਨੂੰ ਬਾਹਰ ਜਾਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਸਾਹਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਇਲ ਵੀ ਬੰਦ ਰਹੇ। ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ।ਪੁਲਿਸ ਦੇ ਇਕ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸਾਹਨੀ ਨੇ ਹਰਦੀਪ ਸਿੰਘ ਨਿੱਝਰ ਦੇ ਖ਼ਿਲਾਫ਼ ਇਕ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸਾਹਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਲਈ ਉਸ ਨੂੰ ਘਰ 'ਚ ਰਹਿਣ ਲਈ ਕਿਹਾ ਗਿਆ ਹੈ ਅਤੇ ਘੱਟੋ ਘੱਟ ਇਕ ਮਹੀਨੇ ਲਈ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ