JALANDHAR WEATHER

ਰੇਲ ਰੋਕੋ ਅੰਦੋਲਨ ਦੇ ਸੱਦੇ ਤਹਿਤ ਕਿਸਾਨ ਵੱਡੀ ਤਦਾਦ 'ਚ ਪਹੁੰਚਣੇ ਸ਼ੁਰੂ

ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ )-ਉੱਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵਲੋੋਂ ਕੀਤੇ ਐਲਾਨ ਵਲੋਂ 28 ਸਤੰਬਰ (ਅੱਜ) ਤੋਂ 3 ਦਿਨਾਂ ਦਾ ਰੇਲ ਰੋਕੋ ਮੋਰਚੇ ਦੇ ਦਿੱਤੇ ਸੱਦੇ ਦੇ ਪਹਿਲੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਵੱਡੀ ਤਦਾਦ 'ਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਪਿੰਡ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ-ਦਿੱਲੀ ਰੇਲਵੇ ਟਰੈਕ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰਨ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਵਰਣਨਯੋਗ ਹੈ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕਰਕੇ ਪੱਕਾ ਮੋਰਚਾ ਅੱਜ ਦੁਪਹਿਰ 12 ਵਜੇ ਤੋਂ ਤਿੰਨ ਦਿਨ ਲਈ ਰਹੇਗਾ। ਉੱਥੇ ਹੀ ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਭਾਰੀ ਤਦਾਦ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ