5 ਕਿਲੋ ਅਫ਼ੀਮ ਅਤੇ ਡਰੱਗ ਮਨੀ ਸਮੇਤ ਇਕ ਗ੍ਰਿਫ਼ਤਾਰ

ਸੰਗਰੂਰ, 28 ਸਤੰਬਰ (ਦਮਨਜੀਤ ਸਿੰਘ )- ਜ਼ਿਲ੍ਹਾ ਸੰਗਰੂਰ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜਮਨਾ ਸਿੰਘ ਨਾਂ ਦੇ ਵਿਅਕਤੀ ਨੂੰ ਥਾਣਾ ਮੂਣਕ ਦੀ ਪੁਲਿਸ ਵਲੋਂ 5 ਕਿਲੋ ਅਫ਼ੀਮ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇਸ ਦੇ ਦੋ ਸਾਥੀ ਫ਼ਿਲਹਾਲ ਪੁਲਿਸ ਦੀ ਗ੍ਰਿਫ਼ਤ ਵਿਚੋਂ ਬਾਹਰ ਹਨ।