ਪੰਜਾਬ ਪੁਲਿਸ ਦੀ ਕੀਤੀ ਜਾ ਰਹੀ ਦੁਰਵਰਤੋਂ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 28 ਸਤੰਬਰ- ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕਰਨ ’ਤੇ ਭਾਜਪਾ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਨੂੰ ਅਰਵਿੰਦ ਕੇਜਰੀਵਾਲ ਦਾ ਇਕ ਬਿਆਨ ਯਾਦ ਆ ਰਿਹਾ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਦਿਓ, ਫ਼ਿਰ ਦੇਖੋ ਮੈਂ ਕੀ ਕਰਦਾ ਹਾਂ, ਇਸ ਲੀ ਦੇਖੋ ਉਨ੍ਹਾਂ ਕੀ ਕੀਤਾ। ਸਿਰਸਾ ਨੇ ਅੱਗੇ ਕਿ ਜੇਕਰ ਕੋਈ ਵਿਅਕਤੀ ਕਿਸੇ ਚੀਜ਼ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਸੰਮਨ ਜਾਰੀ ਕਰ ਜਾਂਚ ਦੇ ਘੇਰੇ ਵਿਚ ਲਿਆਉਣਾ ਚਾਹੀਦਾ ਹੈ ਅਤੇ ਜੇਕਰ ਉਹ ਜਵਾਬ ਨਹੀਂ ਦਿੰਦਾ ਤਾਂ ਉਸ ਨੂੰ ਗਿ੍ਰਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਇਸ ਲਈ ਗਿ੍ਰਫ਼ਤਾਰ ਕੀਤਾ ਗਿਆ ਕਿਉਂਕਿ ਉਹ ਸਰਕਾਰ ਦੇ ਖ਼ਿਲਾਫ਼ ਬੋਲਦੇ ਸਨ।