ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਅੰਮ੍ਰਿਤਸਰ, 28 ਸਤੰਬਰ (ਗਗਨਦੀਪ ਸ਼ਰਮਾ)- ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ-ਨਵੀਂ ਦਿੱਲੀ ਸਮੇਤ ਵੱਖ-ਵੱਖ ਰੇਲ ਮਾਰਗ ’ਤੇ ਚੱਲਣ ਵਾਲੀਆਂ ਕਈ ਰੇਲਗੱਡੀਆਂ ਦੇ ਪਹੀਏ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਹੀ ਜਾਮ ਹੋ ਗਏ, ਜਿਸ ਕਰਕੇ ਯਾਤਰੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।