ਮੁੱਖ ਮੰਤਰੀ ਖ਼ਿਲਾਫ਼ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਵਲੋਂ ਖਟਕੜ ਕਲਾਂ ’ਚ ਰੋਸ ਮੁਜ਼ਾਹਰਾ
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖਟਕੜ ਕਲਾਂ ਵਿਖੇ ਕੰਪਿਊਟਰ ਅਧਿਆਪਕਾਂ ਵਲੋਂ ਹਾਈਵੇ ਜਾਮ ਕਰਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਅਧੂਰੇ ਹਨ ਜੋ ਕਿ ਅਜੇ ਤੱਕ ਪੂਰੇ ਨਹੀਂ ਕੀਤੇ ਗਏ।