ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨਾਂ ਲਈ ਭੇਜਿਆ ਪੁਲਿਸ ਰਿਮਾਂਡ ’ਤੇ
ਜਲਾਲਾਬਾਦ, 28 ਸਤੰਬਰ- ਡਰੱਗ ਕੇਸ ਵਿਚ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਸਵੇਰੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ। ਹੁਣ 30 ਸਤੰਬਰ ਨੂੰ ਉਨ੍ਹਾਂ ਦੀ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ।