ਗ੍ਰਿਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ
ਸ੍ਰੀ ਮੁਕਤਸਰ ਸਾਹਿਬ , 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਅਤੇ ਵਕੀਲ ਵਿਵਾਦ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਪੁਲਿਸ ਅਧਿਕਾਰੀਆਂ ਤੇ ਇਕ ਸੀਨੀਅਰ ਕਾਂਸਟੇਬਲ ਨੂੰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਦੀ ਏ.ਸੀ.ਐਮ. ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਮੌਕੇ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।