ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ

ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸ਼ੁਭਮ ਸਿੱਧੂ ਉਰਫ਼ ਗੰਜੂ ,ਸੋਨੂ ਅਤੇ ਡਿੰਪਲ ਕੁਮਾਰ ਕੁਮਾਰ ਵਾਸੀ ਹਰਗੋਬਿੰਦ ਨਗਰ ਸ਼ਾਮਿਲ ਹਨ । ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਅੱਠ ਕਰੋੜ ਦੱਸੀ ਜਾਂਦੀ ਹੈ ।