ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲੋੜੀਂਦਾ ਮੁੱਖ ਦੋਸ਼ੀ ਪ੍ਰਿੰਸਪਾਲ ਸਿੰਘ ਉਰਫ਼ ਪਿ੍ਰੰਸ ਵਾਸੀ ਲੱਖੇਵਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਚਾਰ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮੌਕੇ ਐਸ.ਪੀ.ਡੀ. ਰਮਨਦੀਪ ਸਿੰਘ, ਅਤੇ ਥਾਣਾ ਲੱਖੇਵਾਲੀ ਦੇ ਇੰਚਾਰਜ ਰਮਨ ਕੰਬੋਜ਼ ਮੌਜੂਦ ਸਨ।