ਮੀਂਹ ਕਾਰਨ ਅਜਨਾਲਾ ਨੇੜੇ ਪਲਟੀ ਸਕੂਲ ਬੱਸ

ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਵਿਚ ਅੱਜ ਸਵੇਰੇ ਪਏ ਮੀਂਹ ਕਾਰਨ ਇਥੋਂ ਥੋੜ੍ਹੀ ਦੂਰ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਇਕ ਸਕੂਲ ਬੱਸ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ 1 ਮਹਿਲਾ ਅਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸਥਾਨਕ ਲੋਕਾਂ ਵਲੋਂ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ।