ਰਾਹੁਲ ਗਾਂਧੀ ਵਿਦੇਸ਼ੀ ਦੌਰਿਆਂ ਦੌਰਾਨ ਕਰਦੇ ਹਨ ਭਾਰਤ ਦਾ ਅਪਮਾਨ- ਅਨੁਰਾਗ ਠਾਕੁਰ

ਨਵੀਂ ਦਿੱਲੀ, 31 ਮਈ- ਰਾਹੁਲ ਗਾਂਧੀ ਵਲੋਂ ਅਮਰੀਕਾ ਵਿਚ ਦਿੱਤੇ ਗਏ ਬਿਆਨ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਪਣੇ ਵਿਦੇਸ਼ ਦੌਰਿਆਂ ਦੌਰਾਨ ਰਾਹੁਲ ਗਾਂਧੀ ਭਾਰਤ ਦਾ ਅਪਮਾਨ ਕਰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿਚ ਆਪਣੇ ਵਿਦੇਸ਼ ਦੌਰੇ ਦੌਰਾਨ ਦੁਨੀਆ ਦੇ ਲਗਭਗ 24 ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ ਅਤੇ 50 ਤੋਂ ਵੱਧ ਮੀਟਿੰਗਾਂ ਕੀਤੀਆਂ ਅਤੇ ਜਦੋਂ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਪੀ.ਐਮ. ਮੋਦੀ ਬੌਸ ਹਨ’, ਤਾਂ ਰਾਹੁਲ ਗਾਂਧੀ ਇਹ ਗੱਲ ਹਜ਼ਮ ਨਹੀਂ ਕਰ ਸਕੇ।