ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ

ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਰੋਸ ਧਰਨੇ ਵਿਚ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੀ ਸ਼ਾਮਿਲ ਹਨ।