ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ

ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ ਮਾਣ ਬਖ਼ਸ਼ਿਆ ਗਿਆ ਹੈ। ਇਸੇ ਤਰ੍ਹਾਂ ਮਾਰਕੀਟ ਕਮੇਟੀ ਕਾਦੀਆਂ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਕਾਹਨੂੰਵਾਨ ਪ੍ਰਧਾਨ ਮੋਹਨ ਸਿੰਘ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਦੋਂ ਡਾਕਟਰ ਜਸਪਾਲ ਸਿੰਘ ਪੰਧੇਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਬਖ਼ਸ਼ਿਆ ਹੋਇਆ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਅਤੇ ਆਪਣੇ ਆਗੂਆਂ ਵਲੋਂ ਉਨ੍ਹਾਂ 'ਤੇ ਕੀਤੇ ਵਿਸ਼ਵਾਸ 'ਤੇ ਖਰੇ ਉਤਰਨਗੇ। ਮੋਹਨ ਸਿੰਘ ਜਾਗੋਵਾਲ ਬੇਟ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਪਾਰਟੀ ਦੀ ਸੇਵਾ 'ਚ ਲੱਗੇ ਹੋਏ ਹਨ। ਪਾਰਟੀ ਨੇ ਪਹਿਲਾਂ ਉਨ੍ਹਾਂ ਨੂੰ ਬਲਾਕ ਪ੍ਰਧਾਨ ਬਣਾ ਕੇ ਮਾਣ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਗਰੂਪ ਸਿੰਘ ਸੇਖਵਾਂ ਵਲੋਂ ਉਨ੍ਹਾਂ ਦੀਆਂ ਪਾਰਟੀ ਲਈ ਸੇਵਾਵਾਂ ਦੀ ਕਦਰ ਕਰਦੇ ਹੋਏ ਮਾਰਕੀਟ ਕਮੇਟੀ ਕਾਦੀਆਂ ਦਾ ਚੇਅਰਮੈਨ ਹੋਣ ਦਾ ਮਾਣ ਬਖ਼ਸ਼ਿਆ ਹੈ। ਉਕਤ ਆਪ ਆਗੂਆਂ ਨੇ ਕਿਹਾ ਕਿ ਉਹ ਸੇਵਾ ਦੌਰਾਨ ਇਲਾਕੇ ਦੇ ਲੋਕਾਂ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੇਵਾ ਕਰਦੇ ਰਹਿਣਗੇ।