ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ

ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ਸੀ । ਉਨ੍ਹਾਂ ਨੇ ਅੱਜ 4 ਜੂਨ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਿਆ । ਉਹ 94 ਸਾਲ ਦੇ ਸਨ । ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਚੱਲ ਰਿਹਾ ਸੀ । ਅਦਾਕਾਰਾ ਦੀ ਬੇਟੀ ਕੰਚਨ ਨੇ ਕੁਝ ਸਮਾਂ ਪਹਿਲਾਂ ਆਪਣੀ ਖਰਾਬ ਸਿਹਤ ਬਾਰੇ ਦੱਸਿਆ ਸੀ ।