JALANDHAR WEATHER

ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ

ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ ਪੰਜਾਬੀਆਂ ਦੀ ਹਰਮਨ ਪਿਆਰੀ ਅਖ਼ਬਾਰ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਦੀ ਭਰਪੂਰ ਨਿਖੇਧੀ ਕੀਤੀ ਗਈ। ਮੀਟਿੰਗ ਨੁੰ ਸਬੋਧਿਤ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਇਟਲੀ ਦੇ ਪ੍ਰਧਾਨ ਸ. ਮਨਿੰਦਰਪਾਲ ਸਿੰਘ ਮੋਨੂੰ ਨੇ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਇਕ ਬੇਦਾਗ ਸ਼ਖਸ਼ੀਅਤ ਦੇ ਮਾਲਕ ਹਨ ਅਤੇ ਉਹ ਇਕ ਲੰਬੇ ਅਰਸੇਂ ਤੋਂ ਪੰਜਾਬੀਆਂ ਦੇ ਹੱਕਾਂ ਲਈ ਅਖਬਾਰ ਦੇ ਮਾਧਿਅਮ ਰਾਹੀਂ ਵਡੇਰੀ ਸੇਵਾ ਨਿਭਾਅ ਰਹੇ ਹਨ, ਪ੍ਰੰਤੂ ਇਸ ਦੇ ਉਲਟ ਮੌਜੂਦਾ ਭਗਵੰਤ ਮਾਨ ਸਰਕਾਰ ਆਪਣੇ ਫ਼ਰਜ਼ਾਂ ਨੂੰ ਭੁੱਲ ਕੇ ਵਿਜੀਲੈਂਸ ਦਾ ਸਹਾਰਾ ਲੈ ਕੇ ਡਾ. ਹਮਦਰਦ ਨੂੰ ਝੂਠਾ ਬਦਨਾਮ ਕਰਨ ਤੇ ਉਤਰੀ ਹੈ, ਜਿਸ ਨੂੰ ਕਿ ਵਿਦੇਸ਼ੀ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ