JALANDHAR WEATHER

ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ

ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਪਰ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਬ੍ਰਿਜ ਭੂਸ਼ਣ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕਾਹਨੂੰ ਵਾਨ ਖੇਤਰ ਦੇ ਲੋਕਾਂ ਵਲੋਂ ਭੈਣੀ ਮੀਆਂ ਖਾਂ ਵਿਚ ਭਾਜਪਾ ਖ਼ਿਲਾਫ਼ ਵੱਡਾ ਰੋਸ ਮਾਰਚ ਕੀਤਾ । ਇਸ ਮੌਕੇ ਲੋਕਾਂ ਨੇ ਭਾਜਪਾ ਸਰਕਾਰ ਅਤੇ ਭਾਜਪਾ ਦੇ ਐੱਮਪੀ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ । ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਇਕ ਪਾਸੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰੇ ਦਿੰਦੀ ਹੈ ਪਰ ਹੁਣ ਅੰਤਰਰਾਸ਼ਟਰੀ ਪੱਧਰ ਤੇ ਵੱਖ-ਵੱਖ ਖੇਡਾਂ ਵਿਚ ਅਤੇ ਕੁਸ਼ਤੀ ਵਿਚ ਗੋਲਡ ਮੈਡਲ ਲਿਆਉਣ ਵਾਲੀਆਂ ਧੀਆਂ ਨੂੰ ਇਨਸਾਫ਼ ਦੇਣ ਤੋਂ ਇਨਕਾਰੀ ਹੈ । ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਜਪਾ ਨੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿੱਤਾ ।ਉਸ ਦੇ ਨਾਲ ਨਾਲ 28 ਮਈ ਨੂੰ ਦਿੱਲੀ ਵਿਖੇ ਨਵੀਂ ਇਮਾਰਤ ਦੇ ਸਾਹਮਣੇ ਉਨ੍ਹਾਂ ਉੱਤੇ ਭਾਰੀ ਜ਼ੁਲਮ ਕੀਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ