ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ ਸੁਰਜੀਤੀ ਅਤੇ ਮਾਫ਼ੀਆ ਨੂੰ ਤੁਹਾਡੀ ਸਰਪ੍ਰਸਤੀ ਬਾਰੇ ਸੈਂਕੜੇ ਸਵਾਲ ਪੁੱਛੇ ਹਨ….. ਇਕ ਵੀ ਜਵਾਬ ਨਹੀਂ? ਉਨ੍ਹਾਂ ਕਿਹਾ ਕਿ ਹੁਣ ਤੁਸੀਂ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਇਸ ਪੱਧਰ ਤੱਕ ਝੁਕ ਗਏ ਹੋ। ਉਨ੍ਹਾਂ ਅੱਗੇ ਕਿਹਾ ਕਿ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ।