ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ

ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਵਲੋਂ ਨਗਦੀ ਕੁਲੈਕਸ਼ਨ ਦਫ਼ਤਰ ਵਿਚੋਂ ਕਰੋੜਾਂ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਪਤਾ ਚੱਲਦਿਆਂ ਹੀ ਲੁਧਿਆਣਾ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।