ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ

ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ਕਿ ਉਸ 'ਤੇ ਬਹੁਤ ਦਬਾਅ ਸੀ, ਜਿਸ ਕਾਰਨ ਮੈਂ ਆਪਣਾ ਬਿਆਨ ਬਦਲਣ ਲਈ ਇਹ ਫ਼ੈਸਲਾ ਲਿਆ ਹੈ । ਉਸ ਨੇ ਇਹ ਵੀ ਕਿਹਾ ਕਿ ਉਸ ਦਾ ਪੂਰਾ ਪਰਿਵਾਰ ਡਿਪਰੈਸ਼ਨ ਵਿਚ ਸੀ ।