ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਵੀ ਜਾਰੀ

ਅੰਮ੍ਰਿਤਸਰ, 29 ਸਤੰਬਰ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 'ਰੇਲ ਰੋਕੋ ਅੰਦੋਲਨ' ਅੱਜ ਵੀ ਜਾਰੀ ਰੱਖਿਆ। ਕਿਸਾਨਾਂ ਦੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਲਈ ਕਮੇਟੀ, ਦਿੱਲੀ ਵਿਚ ਕਿਸਾਨ ਅੰਦੋਲਨ ਸੰਬੰਧੀ ਕੇਸ ਵਾਪਸ ਲੈਣ ਅਤੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣਾ ਸ਼ਾਮਿਲ ਹਨ।