ਪੁਲਿਸ ਨੇ ਨਹੀਂ ਕਾਰਵਾਈ ਕਾਂਗਰਸ ਲੀਡਰਸ਼ਿਪ ਦੀ ਸੁਖਪਾਲ ਖਹਿਰਾ ਨਾਲ ਮੁਲਾਕਾਤ

ਫ਼ਾਜ਼ਿਲਕਾ, 29 ਸਤੰਬਰ (ਪ੍ਰਦੀਪ ਕੁਮਾਰ )-ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕਰਨ ਲਈ ਪੁੱਜੀ ਕਾਂਗਰਸ ਦੀ ਲੀਡਰ ਸ਼ਿਪ ਨੂੰ ਬਿਨਾਂ ਮੁਲਾਕਾਤ ਕੀਤੇ ਵਾਪਸ ਪਰਤਣਾ ਪਿਆ। ਫ਼ਾਜ਼ਿਲਕਾ ਪੁਲਿਸ ਨੇ ਕਾਂਗਰਸ ਦੀ ਲੀਡਰਸ਼ਿਪ ਨੂੰ ਸੁਖਪਾਲ ਖਹਿਰਾ ਨਾਲ ਮੁਲਾਕਾਤ ਨਹੀਂ ਕਾਰਵਾਈ ਗਈ। ਨਸ਼ਾ ਤਸਕਰੀ ਦੇ ਮਾਮਲੇ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਦੇ ਸੀ.ਆਈ.ਏ. ਸਟਾਫ਼ ਵਿਚ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਰੱਖਿਆ ਗਿਆ ਹੈ, ਜਿਸ ਵਿਚ ਪੁਲਿਸ ਕੇਸ ਦੇ ਸੰਬੰਧੀ ਪੁੱਛ-ਗਿੱਛ ਕਰ ਰਹੀ ਹੈ। ਅੱਜ ਉਨ੍ਹਾਂ ਨੂੰ ਮਿਲਣ ਲਈ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਫ਼ਾਜ਼ਿਲਕਾ ਪੁੱਜੇ ਸਨ। ਇਸ ਦੌਰਾਨ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਦੀ ਲੜਾਈ ਲੜਨ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਇਸ ਨੂੰ ਲੈ ਕੇ ਰਣਨੀਤੀ ਤਿਆਰ ਕਰੇਗੀ।