ਪ੍ਰਧਾਨ ਮੰਤਰੀ ਵਲੋਂ ਏਸ਼ਿਆਈ ਖੇਡਾਂ ਦੌਰਾਨ ਨਿਸ਼ਾਨੇਬਾਜ਼ੀ ਚ ਚਾਂਦੀ ਦਾ ਤਗਮਾ ਜਿੱਤਣ 'ਤੇ ਮਹਿਲਾ ਟੀਮ ਨੂੰ ਵਧਾਈ

ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ "ਏਸ਼ਿਆਈ ਖੇਡਾਂ ਵਿਚ ਨਿਸ਼ਾਨੇਬਾਜ਼ੀ ਵਿਚ ਇਕ ਹੋਰ ਤਗਮਾ! ਦਿਵਿਆ ਥਾਡੀਗੋਲ, ਈਸ਼ਾ ਸਿੰਘ ਅਤੇ ਪਲਕ ਨੂੰ 10 ਮੀਟਰ ਏਅਰ ਪਿਸਟਲ ਮਹਿਲਾ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਣ 'ਤੇ ਵਧਾਈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਦੀ ਸਫਲਤਾ ਕਈ ਆਉਣ ਵਾਲੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ,।