ਸੁਖਪਾਲ ਸਿੰਘ ਖਹਿਰਾ ਸਿਆਸੀ ਹਿਫ਼ਾਜ਼ਤ ਲਈ ਕਾਂਗਰਸ ਵਿਚ ਹੋਏ ਸ਼ਾਮਿਲ- ‘ਆਪ’ ਸੰਸਦ ਮੈਂਬਰ

ਨਵੀਂ ਦਿੱਲੀ, 29 ਸਤੰਬਰ- ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਨਸ਼ਿਆਂ ਦੇ ਇਕ ਮਾਮਲੇ ਵਿਚ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਸਿਆਸੀ ਹਿਫ਼ਾਜ਼ਤ ਲਈ ਕਾਂਗਰਸ ਵਿਚ ਸ਼ਾਮਿਲ ਹੋਏ ਤਾਂ ਜੋ ਉਹ ਗ੍ਰਿਫ਼ਤਾਰ ਨਾ ਹੋਣ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਸੁਖਪਾਲ ਸਿੰਘ ਖਹਿਰਾ ’ਤੇ ਮੁਕੱਦਮਾ ਦਰਜ ਹੋਇਆ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਆਪ ਨਸ਼ਿਆਂ ਦੇ ਖ਼ਿਲਾਫ਼ ਹਨ।