JALANDHAR WEATHER

ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਕੀਤਾ ਜਾਮ

ਲਾਲੜੂ, 29 ਸਤੰਬਰ (ਰਾਜਬੀਰ ਸਿੰਘ)- ਹੜ੍ਹਾਂ ਨਾਲ ਫ਼ਸਲਾਂ, ਖ਼ੇਤਾਂ ਅਤੇ ਮਕਾਨਾਂ ਸਮੇਤ ਹੋਰ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਅੱਜ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਨੂੰ ਪਿੰਡ ਸਰਸੀਣੀ ਨੇੜੇ ਜਾਮ ਕਰ ਦਿੱਤਾ। ਕੌਮੀ ਮਾਰਗ ਉੱਤੇ ਬੈਠ ਕੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਪੂਰੀ ਤਰ੍ਹਾਂ ਜਾਮ ਹੋ ਗਿਆ ਅਤੇ ਪ੍ਰਸ਼ਾਸਨ ਵਲੋਂ ਬਦਲਵੇਂ ਪ੍ਰਬੰਧ ਕਰਦਿਆਂ ਆਵਾਜਾਈ ਬਦਲਵੇਂ ਰੂਟਾਂ ਰਾਹੀਂ ਲੰਘਾਈ ਜਾ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ , ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ