ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਨਸ਼ਿਆਂ ਖ਼ਿਲਾਫ਼ ਵਿਸ਼ਾਲ ਧਰਨਾ
ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਵਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਰਹੀ ਮਾਨ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ ਆਦਿ ਪੁੱਜੇ ਹੋਏ ਹਨ।