ਦਲ ਖ਼ਾਲਸਾ ਵਲੋਂ ਜਲਾਵਤਨ ਸਿੱਖ ਯੋਧਿਆਂ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਦਲ ਖ਼ਾਲਸਾ ਜਥੇਬੰਦੀ ਵਲੋਂ ਜਥੇਬੰਦੀ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਹਾਈ ਜੈਕਰ ਸਮੇਤ ਸਮੂਹ ਜਲਾਵਤਨ ਸਿੱਖ ਯੋਧਿਆਂ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਭਾਈ ਨਿੱਜਰ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਕਈ ਜਥੇਬੰਦੀਆਂ ਦੇ ਆਗੂ ਮੌਜੂਦ ਸਨ।