ਸ੍ਰੀ ਮੁਕਤਸਰ ਸਾਹਿਬ ਵਿਖੇ ਵਕੀਲਾਂ ਦੀ ਹੜਤਾਲ ਖ਼ਤਮ-ਪੰਜਵੇਂ ਦਿਨ ਅੱਜ ਸ਼ੁਰੂ ਹੋਇਆ ਕੰਮ ਕਾਜ


ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਵਕੀਲ ਅਤੇ ਪੁਲਿਸ ਵਿਵਾਦ ਕਾਰਨ 25 ਸਤੰਬਰ ਤੋਂ ਵਕੀਲਾਂ ਦੀ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਚਾਰ ਦਿਨ ਦੀ ਹੜਤਾਲ ਮਗਰੋਂ ਅੱਜ ਪੰਜਵੇਂ ਦਿਨ ਆਮ ਵਾਂਗ ਜ਼ਿਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮਕਾਜ ਸ਼ੁਰੂ ਹੋ ਗਿਆ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਣ ਨੇ ਸਮੂਹ ਵਕੀਲ ਭਾਈਚਾਰੇ ਅਤੇ ਸਹਿਯੋਗੀ ਲੋਕਾਂ ਦਾ ਧੰਨਵਾਦ ਕੀਤਾ ਹੈ।