ਭਾਗੀਰਥ ਸਿੰਘ ਮੀਨਾ ਨੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਗੀਰਥ ਸਿੰਘ ਮੀਨਾ ਨੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਆਪਣੀ ਪਹਿਲੀ ਪ੍ਰੈਸ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਤੋਂ ਇਲਾਵਾ ਨਸ਼ੇ ਦੇ ਖ਼ਾਤਮੇ ਲਈ ਸਭ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕ ਕਦੀ ਵੀ ਆ ਕੇ ਮੈਨੂੰ ਮਿਲ ਸਕਦੇ ਹਨ।