JALANDHAR WEATHER

23 ਅਤੇ 24 ਅਕਤੂਬਰ ਨੂੰ ਕਿਸਾਨੀ ਦੁਸਹਿਰੇ ਦੇ ਰੂਪ ਵਿਚ ਮਨਾਇਆ ਜਾਵੇਗਾ- ਗੁਰਧਿਆਨ ਸਿੰਘ ਸਿਓਨਾ

ਜੰਡਿਆਲਾ ਗੁਰੂ, 29 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ 3 ਦਿਨਾਂ ਲਈ ਪੰਜਾਬ ਅੰਦਰ 17 ਥਾਵਾਂ ’ਤੇ ਜਾਰੀ ਰੇਲ ਰੋਕੋ ਅੰਦੋਲਨ ਦੇ ਦੌਰਾਨ ਅੰਦੋਲਨ ਦੀ ਅਗਲੀ ਰਣਨੀਤੀ ’ਤੇ ਸਥਿਤੀ ਨੂੰ ਵਾਚਣ ਲਈ ਉੱਤਰ ਭਾਰਤ ਦੇ 6 ਰਾਜਾਂ ਤੋਂ 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਕਿਸਾਨ ਭਵਨ, ਪ੍ਰਧਾਨ ਗੁਰਧਿਆਨ ਸਿੰਘ ਸਿਓਨਾ ਬੀ.ਕੇ.ਯੂ. ਭਟੇੜੀ ਕਲਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਉਨ੍ਹਾਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 23 ਅਤੇ 24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਇਆ ਜਾਵੇਗਾ, ਜਿਸ ਦੇ ਚਲਦੇ ਦੇਸ਼ ਭਰ ਵਿਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ