ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਕਾਰਨ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਉਸ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਡਿਊਟੀ ਡਾਕਟਰ ਵਲੋਂ ਜਦੋਂ ਉਸ ਨੂੰ ਰੈਫ਼ਰ ਕੀਤਾ ਗਿਆ ਤਾਂ ਲਿਜਾਣ ਸਮੇਂ ਉਸ ਦੀ ਹਾਲਤ ਹੋਰ ਖ਼ਰਾਬ ਹੋਣ ’ਤੇ ਉਸ ਦੀ ਮੌਤ ਸਿਵਲ ਹਸਪਤਾਲ ਕਪੂਰਥਲਾ ’ਚ ਹੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ, ਜੋ ਕੇ ਐਨ.ਡੀ.ਪੀ.ਐਸ ਦੇ ਮਾਮਲੇ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਸੀ, ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਅਧਿਕਾਰੀਆਂ ਵਲੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾ. ਨਵਦੀਪ ਕੌਰ ਵਲੋਂ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਆਪਣੇ ਸੀਨੀਅਰ ਡਾ. ਅਰਸ਼ਬੀਰ ਕੌਰ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਵਲੋਂ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ, ਜਿਸ ਨੂੰ ਲਿਜਾਣ ਸਮੇਂ ਉਸ ਦੀ ਹਸਪਤਾਲ ਵਿਚ ਹੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਥਾਣਾ ਕੋਤਵਾਲੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।