ਨਾਇਬ ਤਹਿਸੀਲਦਾਰ ਪ੍ਰੀਖਿਆ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ਰਮਨਦੀਪ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਸ੍ਰੀ ਮੁਕਤਸਰ ਸਾਹਿਬ,29 ਸਤੰਬਰ(ਬਲਕਰਨ ਸਿੰਘ ਖਾਰਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਬੀਤੇ ਸਮੇਂ ਨਾਇਬ ਤਹਿਸੀਲਦਾਰ ਦੀਆਂ 78 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਲਈ ਗਈ । ਇਸ ਲਿਖਤੀ ਪ੍ਰੀਖਿਆ ਦੀ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ਲੜਕੀ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ । ਸ੍ਰੀ ਮੁਕਤਸਰ ਸਾਹਿਬ ਵਾਸੀ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਸੰਧੂ ਇਸ ਤੋਂ ਪਹਿਲਾ ਲੋਕ ਸਭਾ ਵਿਚ ਨੌਕਰੀ ਕਰ ਰਹੀ ਹੈ ।