'ਇਕ ਰਾਸ਼ਟਰ, ਇਕ ਚੋਣ' ਅਜੇ ਨਹੀਂ - ਚੋਣ ਕਮਿਸ਼ਨ

ਨਵੀਂ ਦਿੱਲੀ , 29 ਸਤੰਬਰ – ਚੋਣ ਕਮਿਸ਼ਨ ਨੇ ਕਿਹਾ ਕਿ 'ਇਕ ਰਾਸ਼ਟਰ, ਇਕ ਚੋਣ' ਅਜੇ ਨਹੀਂ । ਦਰਅਸਲ ਚੋਣ ਕਮਿਸ਼ਨ ਨੇ ਕਾਨੂੰਨ ਕਮਿਸ਼ਨ ਨੂੰ ਕਿਹਾ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਇਕੋ ਸਮੇਂ ਚੋਣਾਂ ਕਰਵਾਉਣ ਲਈ ਕੁਝ ਸਮਾਂ ਲੱਗੇਗਾ। ਜਸਟਿਸ (ਸੇਵਾਮੁਕਤ) ਰਿਤੂ ਰਾਜ ਅਵਸਥੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਸਰਕਾਰੀ ਵਿਭਾਗਾਂ ਅਤੇ ਹੋਰ ਹਿੱਸੇਦਾਰਾਂ ਨਾਲ ਇਕੋ ਸਮੇਂ ਸਲਾਹ ਮਸ਼ਵਰਾ ਕਰ ਰਿਹਾ ਹੈ।