JALANDHAR WEATHER

ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ

ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ ਜਦ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਇਆ ਤਾਂ ਬੀ. ਐਸ. ਐਫ਼. ਦੇ ਜਵਾਨਾਂ ਨੇ ਉਸ ’ਤੇ ਫ਼ਾਇਰਿੰਗ ਕੀਤੀ, ਜਿਸ ਨਾਲ ਡਰੋਨ ਜ਼ਮੀਨ ’ਤੇ ਡਿੱਗ ਪਿਆ। ਬੀ.ਐਸ.ਐਫ਼. ਨੇ ਡਰੋਨ ਬਰਾਮਦ ਕਰ ਲਿਆ ਹੈ। ਡਰੋਨ ਵਿਚੋਂ 2 ਕਿਲੋ 700 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਕੰਡਿਆਲੀ ਤਾਰ ਦੇ ਆਰ-ਪਾਰ ਸਰਚ ਅਪ੍ਰੇਸ਼ਨ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ