ਲਖਬੀਰ ਸਿੰਘ ਰੋਡੇ ਸੀ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦਾ ਮਾਸਟਰਮਾਈਂਡ-ਐਨ.ਆਈ.ਏ.
ਨਵੀਂ ਦਿੱਲੀ, 30 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਪਾਕਿਸਤਾਨ ਸਥਿਤ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਲਖਬੀਰ ਸਿੰਘ ਰੋਡੇ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ।ਲਖਬੀਰ ਸਿੰਘ ਉਰਫ ਰੋਡੇ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਖ਼ਿਲਾਫ਼ ਲੁਧਿਆਣਾ ਕੋਰਟ ਕੰਪਲੈਕਸ ਵਿਚ 23 ਦਸੰਬਰ ਨੂੰ ਹੋਏ ਬੰਬ ਧਮਾਕੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋ ਗਏ ਸਨ, ਦੇ ਖ਼ਿਲਾਫ਼ ਮੋਹਾਲੀ ਜ਼ਿਲੇ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
;
;
;
;
;
;
;
;