ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ

ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸਰਕਟ ਹਾਊਸ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਦੇਸ਼ ਦੇ ਹਰ ਆਖ਼ਰੀ ਵਿਅਕਤੀ ਤੱਕ ਬਹੁਤ ਸਾਰੀਆਂ ਸਰਕਾਰੀ ਯੋਜਨਾਵਾਂ ਪੁੱਜੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵੀ ਜੰਮ ਕੇ ਨਿਸ਼ਾਨਾ ਸਾਧਿਆ।